ਪਟਿਆਲਾ ਜ੍ਹਿਲੇ 'ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਤੇ ਸਰਕਾਰ ਰੱਖੇਗੀ ਨਜਰ ਕੀਤਾ ਜਾਵੇਗਾ ਹੋਮ ਕੁਵਾਰੰਟਾਈਨ

Tuesday, April 28, 2020


ਪਟਿਆਲਾ ਜ੍ਹਿਲੇ 'ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਤੇ ਸਰਕਾਰ ਰੱਖੇਗੀ ਨਜਰ ਕੀਤਾ ਜਾਵੇਗਾ ਹੋਮ ਕੁਵਾਰੰਟਾਈਨ


  

ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ, ਵਿਦਿਆਰਥੀਆਂ ਤੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਵੀ ਕਵਾਰੰਟਾਈਨ ਸਹੂਲਤ 'ਚ ਰੱਖਿਆ ਜਾਵੇਗਾ-ਕੁਮਾਰ ਅਮਿਤ-ਅੰਤਰਰਾਜੀ ਸਰਹੱਦਾਂ 'ਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਤਿਆਰ ਕੀਤੀਆ ਜਾਣਗੀਆਂ ਸੂਚੀਆਂ-


             


ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ 


ਰਾਜਪੁਰਾ (ਭੁਪਿੰਦਰ ਕਪੂਰ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਪਟਿਆਲਾ ਜਿਲ੍ਹੇ ਅੰਦਰ ਦਾਖਲ ਹੋਣ ਵਾਲੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ। ਉਨਾਂ  ਨੇ ਅੱਜ ਇਸ ਸਬੰਧੀਂ ਅਹਿਮ ਮੀਟਿੰਗ ਵੀ ਕੀਤੀ। ਇਸ ਮੌਕੇ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਬਿਨਾ ਬਾਹਰਲੇ ਰਾਜਾਂ ਤੋਂ ਪਰਤ ਰਹੇ ਪੰਜਾਬ ਦੇ ਮਜਦੂਰਾਂ , ਰਾਜਸਥਾਨ ਦੇ ਕੋਟਾ ਤੇ ਹੋਰ ਸ਼ਹਿਰਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ਸਹੂਲਤ 'ਚ ਰੱਖਿਆ ਜਾਵੇਗਾ।
ਇਸ ਮੀਟਿੰਗ 'ਚ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਪੀ.ਸੀ.ਐਸ. ਟ੍ਰੇਨੀ ਸ. ਜਗਨੂਰ ਸਿੰਘ ਗਰੇਵਾਲ, ਜ੍ਹਿਲਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮਹਾਰਾਸਟਰ ਤੋਂ ਵਾਪਸ ਪਰਤ ਰਹੇ ਬਿਨਾ ਲੱਛਣਾਂ ਵਾਲੇ 5 ਵਿਅਕਤੀਆਂ ਦੇ ਤਰਨ ਤਾਰਨ ਜਿਲ੍ਹੇ 'ਚ ਕੋਰੋਨਾ ਵਾਇਰਸ ਲਈ ਪਾਜੇਟਿਵ ਜਾਏ ਜਾਣ ਦੇ ਮੱਦੇਨਜਰ, ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਜ਼ਿਲਾ  ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਕਵਾਰੰਟਾਈਨ ਅਸਥਾਨ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਿਨਾ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਇਕਾਂਤਵਾਸ ਚ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਅੰਦਰ ਪੁੱਜਣ ਵਾਲੇ ਇਨਾ ਸਾਰੇ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਕੋਵਿਡ-19 ਟੈਸਟ ਲਈ ਨਮੂਨੇ ਇਕੱਤਰ ਕੀਤੇ ਜਾਣਗੇ। ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਪਟਿਆਲਾ ਜ਼ਿਲੇ ਅੰਦਰ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਸਾਰੇ ਦਾਖਲਾ ਸਥਾਨਾਂ 'ਤੇ ਮੈਡੀਕਲ ਅਮਲੇ ਸਮੇਤ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਬਾਹਰਲੇ ਰਾਜਾਂ ਤੋਂ ਪੰਜਾਬ 'ਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਸਾਰੇ ਜ਼ਿਲਿਆਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਇਨਾ  ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ।
ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸਾਰੇ ਅੰਤਰਰਾਜੀ ਨਾਕਿਆਂ 'ਤੇ ਉਨਾ  ਦੇ ਕਰਮਚਾਰੀ ਤੇ ਅਧਿਕਾਰੀ ਤਾਇਨਾਤ ਕੀਤੇ ਹੋਏ ਹਨ। ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮਜ਼ਦੂਰਾਂ ਤੇ ਸ਼ਰਧਾਲੂਆਂ ਦੇ ਲਈ ਕਵਾਰੰਟਾਈਨ ਸਹੂਲਤਾਂ ਤਿਆਰ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਅੰਦਰ ਦਾਖਲ ਹੋਣ ਵਾਲੇ ਮਜ਼ਦੂਰਾਂ ਅਤੇ ਸ਼ਰਧਾਲੂਆਂ ਦੀ ਸਕਰੀਨਿੰਗ ਲਈ ਸਿਹਤ ਵਿਭਾਗ ਪੂਰੀ ਤਰਾ  ਤਿਆਰ ਹੈ।
ਐਡੀਟਰ ਭੁਪਿੰਦਰ ਕਪੂਰ

Comments

Popular posts from this blog

ਪਟਿਆਲਾ ਜਿਲ੍ਹਾ ਦੇ ਸਮੁਹ ਸ਼ਰਾਬ ਪੀਣ ਵਾਲਿਆਂ ਲਈ ਖੁਸ਼ ਖਬਰੀ

ਬੀਬੀ ਮਨਪ੍ਰੀਤ ਕੌਰ ਡੌਲੀ ਕਿਸਾਨਾਂ ਤੇ ਅੜਤੀਆ ਨੂੰ ਮਿਲਣ ਪਹੁੰਚੇ ਰਾਜਪੁਰਾ ਅਨਾਜ ਮੰਡੀ।

ਸਿਆਸੀ ਪਾਰਟੀਆਂ ਦੀ ਤਰ੍ਹਾਂ ਪੱਤਰਕਾਰ ਤਾਲਮੇਲ ਕਮੇਟੀ ਦੇ ਚੇਅਰਮੈਨ ਦੀ ਚੌਣ ਲਈ ਰਚਿਆ 'ਚੋਣ ਦੰਗਲ'