ਐਸ.ਡੀ.ਐਮ ਨੇ ਕਣਕ ਦੇ ਖ਼ਰੀਬ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਨਾਜ ਮੰਡੀ ਵਿਖੇ ਐਸ.ਡੀ.ਐਮ ਰਾਜਪੁਰਾ ਟੀ.ਬੈਨਿੱਥ ਆਈ.ਏ
ਐਸ. ਤੇ ਤਹਿਸੀਲਦਾਰ ਹਰਸਿਮਰਨ ਸਿੰਘ ਵੱਲੋਂ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ।


ਰਾਜਪੁਰਾ 18 ਅਪ੍ਰੈਲ (ਭੁਪਿੰਦਰ ਕਪੂਰ) : ਰਾਜਪੁਰਾ ਨਵੀਂ ਅਨਾਜ ਮੰਡੀ ਵਿਖੇ ਐਸਡੀਐਮ ਰਾਜਪੁਰਾ ਟੀ.ਬੈਨਿੱਥ ਆਈਏਐਸ ਵੱਲੋਂ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਜਤਾਈ। ਇਸ ਦੋਰਾਨ ਉਨ੍ਹਾਂ ਨਾਲ ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਪਰਮਜੀਤ ਜਿੰਦਲ, ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਇਸ ਮੌਕੇ ਐਸਡੀਐਮ ਬੈਨਿੱਥ ਵਲੋਂ ਅਨਾਜ਼ ਮੰਡੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਆਪਣੀ ਫਸਲ ਅਨਾਜ ਮੰਡੀ ਵਿਚ ਸੁੱਕਾ ਕੇ ਲਿਆਉਣ ਅਤੇ ਬਿਨ੍ਹਾਂ ਕੂਪਨ ਦੇ ਕਿਸੇ ਵੀ ਟਰਾਲੀ ਦੀ ਐਂਟਰੀ ਨਹੀਂ ਹੋਵੇਗੀ। ਇਸ ਮੌਕੇ ਮਾਰਕਿਟ ਕਮੇਟੀ ਸੁਪਰਡੈਂਟ ਗੁਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਤੱਕ ਮੰਡੀ ਵਿਚ ਪਨਗ੍ਰੇਨ, ਪਨਸਪ, ਮਾਰਕਫੈਡ, ਵੇਅਰਹਾਊਸ, ਐਫਸੀਆਈ ਖ੍ਰੀਦ ਏਜੰਸੀਆਂ ਵਲੋਂ ਕਰੀਬ 11, 888 ਕੁਵਿੰਟਲ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਤੇ ਆਉਂਦੇ ਦਿਨ੍ਹਾਂ 'ਚ ਅਨਾਜ਼ ਮੰਡੀ ਵਿੱਚ ਕਣਕ ਦੀ ਆਮਦ ਵਧਣ ਦੀ ਉਮੀਦ ਹੈ। ਇਸ ਮੌਕੇ ਮੰਡੀ ਸੁਪਰਵਾਈਜ਼ਰ ਪੁਸ਼ਪਿੰਦਰ ਸਿੰਘ, ਲੇਖਾਕਾਰ ਬਲਜੀਤ ਸਿੰਘ, ਮੰਗਤ ਸਿੰਘ ਮੰਗਾਂ ਸਮੇਤ ਹੋਰ ਹਾਜ਼ਰ ਸਨ।

Comments

Popular posts from this blog

ਸਿਆਸੀ ਪਾਰਟੀਆਂ ਦੀ ਤਰ੍ਹਾਂ ਪੱਤਰਕਾਰ ਤਾਲਮੇਲ ਕਮੇਟੀ ਦੇ ਚੇਅਰਮੈਨ ਦੀ ਚੌਣ ਲਈ ਰਚਿਆ 'ਚੋਣ ਦੰਗਲ'

ਕਲਮ ਦੀ ਨੀਲੀ ਸਿਆਹੀ ਖ਼ਤਮ ਤੋਂ ਉਪਰਾਤ ਪਾਣੀ ਪਾਕੇ ਲਿੱਖਣ ਨੂੰ ਹੋ ਰਿਹਾ ਹੈ ਮਜਬੂਰ ਪੱਤਰਕਾਰ

Unaided Colleges urged Welfare Minister, Punjab to release Rs 309 Crore of PMS