ਪੰਜਾਬ ਸਰਕਾਰ ਵੱਲੋ ਆਈ ਬੇਰੁਗਾਰ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਦੇਖੋ
Tuesday, April 28, 2020
ਪੰਜਾਬ ਸਰਕਾਰ ਵੱਲੋ ਆਈ ਬੇਰੁਗਾਰ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਦੇਖੋ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਆਨ-ਲਾਈਨ ਰਜਿਸਟਰੇਸ਼ਨ ਜਾਰੀ
ਵਧੇਰੇ ਜਾਣਕਾਰੀ ਲਈ ਬੇਰੁਜ਼ਗਾਰ ਮੋਬਾਇਲ ਨੰ. 9023884478 'ਤੇ ਕਰ ਸਕਦੇ ਹਨ ਸੰਪਰਕ
ਪਟਿਆਲਾ, 28 ਅਪ੍ਰੈਲ: ਸਟਾਰ ਨਿਊਜ਼ 09
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋ ਪੰਜਾਬ ਸਰਕਾਰ ਦੇ P7RK1M ਪੋਰਟਲ ਤੇ ਆਨ ਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਪੜ੍ਹੇ ਲਿਖੇ ਨੌਜਵਾਨਾਂ ਘਰ ਬੈਠੇ https:/www.pgrkam.com ਵੈਬਸਾਈਟ 'ਤੇ ਜਾ ਕੇ ਆਨ ਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਕਾਊਂਸਲਰ ਦੇ ਮੋਬਾਇਲ ਨੰ. 9023884478 'ਤੇ ਸੋਮਵਾਰ ਤੋਂ ਸਨਿਚਰਵਾਰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲੇ ਜ਼ਿਲ੍ਹੇ ਦੇ ਪੜ੍ਹ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰ ਕੇ ਇਸ ਦਾ ਲਾਹਾ ਲੈਣ।
Comments
Post a Comment