ਏਮਸ 'ਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਬਾਰੇ ਆਈ ਚੰਗੀ ਖਬਰ...
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਕੋਵਿਡ ਟੈਸਟ ਨੈਗਟਿਵ
ਰਾਜਪੁਰਾ 12 ਮਈ (ਭੁਪਿੰਦਰ ਕਪੂਰ): ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੀਤੇ ਸ਼ਨੀਵਾਰ ਆਲ ਇੰਡੀਆ ਇੰਸਟੀਚਿਊਟ ਵਿਖੇ ਛਾਤੀ ਵਿੱਚ ਦਰਦ ਕਾਰਣ ਦਾਖਲ ਕਰਾਇਆ ਗਿਆ ਸੀ। ਕਈ ਤਰ੍ਹਾਂ ਦੇ ਟੈਸਟਾਂ ਤੋਂ ਬਾਅਦ ਅੱਜ ਉਹਨਾਂ ਦੀ ਹਾਲਤ ਵਿੱਚ ਸੁਧਾਰ ਦੀ ਖਬਰ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਵਿਡ-19 ਦਾ ਟੈਸਟ ਵੀ ਨੈਗਟਿਵ ਆਇਆ ਹੈ। ਇਸ ਤੋਂ ਬਾਅਦ ਉਹਨਾਂ ਨੂੰ ਆਈ.ਸੀ.ਯੂ. ਤੋਂ ਪ੍ਰਾਈਵੇਟ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਕਈ ਤਰ੍ਹਾਂ ਦੇ ਟੈਸਟ ਤੋਂ ਬਾਅਦ ਹੁਣ ਹਾਲਤ ਵਿਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ।
Comments
Post a Comment