ਪਟਿਆਲਾ ਵਾਸੀਆਂ ਲਈ ਖੁਸ਼ ਖ਼ਬਰੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕਰਫ਼ਿਊ 'ਚ ਕੁੱਝ ਛੋਟਾਂ ਦਾ ਐਲਾਨ

ਪਟਿਆਲਾ ਵਾਸੀਆਂ ਲਈ ਖੁਸ਼ ਖ਼ਬਰੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕਰਫ਼ਿਊ 'ਚ ਕੁਝ ਛੋਟਾਂ ਦਾ ਐਲਾਨ -ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਪੇਂਡੂ ਖੇਤਰਾਂ 'ਚ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ 50 ਫ਼ੀਸਦੀ ਕਾਮਿਆਂ ਨਾਲ ਖੋਲ੍ਹਣ ਦੀ ਆਗਿਆ -ਸ਼ਹਿਰੀ ਖੇਤਰਾਂ 'ਚ ਕਿਸੇ ਵੀ ਬਾਜ਼ਾਰ ਜਾਂ ਮਾਰਕੀਟ ਨੂੰ ਖੋਲ੍ਹਣ ਦੀ ਇਜ਼ਾਜਤ ਨਹੀਂ


ਪਟਿਆਲਾ ਵਾਸੀਆਂ  ਲਈ ਖੁਸ਼ ਖ਼ਬਰੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕਰਫ਼ਿਊ 'ਚ ਕੁੱਝ  ਛੋਟਾਂ ਦਾ ਐਲਾਨ 


ਪਟਿਆਲਾ 2 ਮਈ (ਭੁਪਿੰਦਰ ਕਪੂਰ)-ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਪੇਂਡੂ ਖੇਤਰਾਂ 'ਚ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ 50 ਫ਼ੀਸਦੀ ਕਾਮਿਆਂ ਨਾਲ ਖੋਲ੍ਹਣ ਦੀ ਆਗਿਆ

-ਸ਼ਹਿਰੀ ਖੇਤਰਾਂ 'ਚ ਕਿਸੇ ਵੀ ਬਾਜ਼ਾਰ ਜਾਂ ਮਾਰਕੀਟ ਨੂੰ ਖੋਲ੍ਹਣ ਦੀ ਇਜ਼ਾਜਤ ਨਹੀਂ
-ਕਲੋਨੀਆਂ ਆਦਿ 'ਚ ਇਕੱਲੀਆਂ-ਇਕੱਲੀਆਂ ਦੁਕਾਨਾਂ ਨੂੰ ਮਿਥੇ ਸਮੇਂ 'ਚ ਖੋਲਣ ਦੀ ਆਗਿਆ
-ਮਲਟੀਬ੍ਰਾਂਡ ਤੇ ਸਿੰਗਲ ਬ੍ਰਾਂਡ ਮਾਲ ਖੋਲ੍ਹਣ ਦੀ ਆਗਿਆ ਨਹੀਂ
-ਸੈਲੂਨ, ਨਾਈ, ਬਿਊਟੀ ਪਾਰਲਰ ਤੇ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਪਾਬੰਦੀ
-ਕੰਟੇਨਮੈਂਟ ਜੋਨ ਵਿੱਚ ਲਾਗੂ ਨਹੀਂ ਹੋਣਗੀਆਂ ਛੋਟਾਂ-ਕੁਮਾਰ ਅਮਿਤ
-ਸਿਰਫ ਪਰਿਵਾਰ ਦਾ ਇੱਕ ਮੈਂਬਰ ਹੀ ਜਰੂਰੀ ਵਸਤਾਂ ਖਰੀਦਣ ਲਈ ਸਵੇਰੇ 7 ਤੋ 11 ਵਜੇ ਤੱਕ ਪੈਦਲ ਜਾ ਸਕਦਾ ਹੈ, ਵਹੀਕਲ ਜਬਤ ਕੀਤਾ ਜਾਵੇਗਾ
-ਜਰੂਰੀ ਵਸਤਾਂ ਨੂੰ ਪਹਿਲਾਂ ਮਿਲੀ ਆਗਿਆ ਜਾਰੀ ਰਹੇਗੀ ਤੇ ਸਵੇਰੇ 11 ਵਜੇ ਤੋਂ ਬਾਅਦ ਘਰ-ਘਰ ਸਮਾਨ ਪਹੁੰਚਾ ਸਕਣਗੇ
ਪਟਿਆਲਾ, 1 ਮਈ: ਉਪਕਾਰ ਸਿੰਘ  
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਲਾਗੂ ਕਰਫ਼ਿਊ ਵਿੱਚ ਸ਼ਰਤਾਂ ਤਹਿਤ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਲਗਾਏ ਕਰਫਿਊ 'ਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੀ.ਆਰ.ਪੀ.ਸੀ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਿੱਤੀਆਂ ਇਹ ਛੋਟਾਂ ਕੰਟੇਨਮੈਂਟ ਜੋਨਾਂ ਵਿੱਚ ਲਾਗੂ ਨਹੀਂ ਹੋਣਗੀਆਂ। ਕੰਟੇਨਮੈਂਟ ਖੇਤਰਾਂ 'ਚ ਦੁਕਾਨਾਂ ਖੋਲ੍ਹਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ 'ਚ ਕੋਰੋਨਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਵਿੱਚ ਕੁਝ ਛੋਟਾਂ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਸ਼ਰਤਾਂ ਤਹਿਤ ਕੁਝ ਛੋਟਾਂ ਦੇਣ ਸਬੰਧੀਂ ਵਿਸਥਾਰਤ ਹੁਕਮ ਜਾਰੀ ਕੀਤੇ ਹਨ।
ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਐਸਟਬਲਿਸ਼ਮੈਂਟ ਤਹਿਤ ਰਜਿਸਟਰਡ ਅਤੇ ਕੇਵਲ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ 50 ਫੀਸਦੀ ਕਾਮਿਆਂ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੋਵੇਗੀ ਪਰ ਇਨ੍ਹਾਂ ਖੇਤਰਾਂ ਵਿੱਚ ਮਲਟੀ ਬ੍ਰਾਂਡ ਤੇ ਸਿੰਗਲ ਬ੍ਰਾਂਡ ਮਾਲ ਨਹੀਂ ਖੁੱਲ੍ਹਣਗੇ। ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਲ ਜਾਂ ਮਲਟੀਪਲੈਕਸ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ।
ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਰਕੀਟ ਜਾਂ ਬਾਜ਼ਾਰ ਜਾਂ ਮਾਰਕੀਟ ਕੰਪਲੈਕਸ ਨੂੰ ਖੋਲ੍ਹਣ ਦੀ ਇਜ਼ਾਜਤ ਨਹੀਂ ਪਰੰਤੂ ਅਜਿਹੀਆਂ ਦੁਕਾਨਾਂ ਜਿਹੜੀਆਂ ਇਕੱਲੀਆਂ ਹੋਣ (ਸਟੈਂਡ ਅਲੋਨ) ਭਾਵ ਜਿਨ੍ਹਾਂ ਦੇ ਆਲੇ-ਦੁਆਲੇ ਜਾਂ ਨਾਲ ਲੱਗਦੀ ਕੋਈ ਦੁਕਾਨ ਨਾ ਹੋਵੇ ਸਮੇਤ ਕਲੋਨੀਆਂ ਦੇ ਵੇਹੜਿਆਂ 'ਚ ਇਕੱਲੀਆਂ ਦੁਕਾਨਾਂ ਜਾਂ ਬੰਦ ਗੇਟਾਂ ਵਾਲੀਆਂ ਕਲੋਨੀਆਂ 'ਚ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ੍ਹ ਸਕਦੀਆਂ ਹਨ।
ਹੁਕਮਾਂ ਮੁਤਾਬਕ ਸੈਲੂਨ, ਨਾਈ, ਬਿਊਟੀ ਪਾਰਲਰ ਅਤੇ ਸ਼ਰਾਬ ਦੇ ਠੇਕੇ ਤੇ ਦੁਕਾਨਾਂ ਖੋਲ੍ਹਣ 'ਤੇ ਪੂਰਨ ਪਾਬੰਦੀ ਹੋਵੇਗੀ। ਈ ਕਾਮਰਸ ਕੰਪਨੀਆਂ ਸਿਰਫ਼ ਜਰੂਰੀ ਵਸਤਾਂ ਘਰ-ਘਰ ਵੇਚ ਸਕਣਗੀਆਂ। ਜਰੂਰੀ ਵਸਤਾਂ ਦੀਆਂ ਦੁਕਾਨਾਂ ਜਿਵੇਂ ਕਿ ਥੋਕ, ਪਰਚੂਨ, ਕਰਿਆਨਾ, ਸਬਜ਼ੀ, ਫ਼ਲ, ਦੁੱਧ ਤੇ ਦੁੱਧ ਨਾਲ ਸਬੰਧਤ ਉਤਪਾਦਾਂ ਦੀਆਂ ਦੁਕਾਨਾਂ ਬੇਕਰੀ, ਪੋਲਟਰੀ, ਕੈਮਿਸਟ, ਖੇਤੀਬਾੜੀ ਨਾਲ ਸਬੰਧਤ ਦੁਕਾਨਾਂ ਨੂੰ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਮਿਲੀ ਆਗਿਆ ਜਾਰੀ ਰਹੇਗੀ। ਜਦੋਂਕਿ ਪੱਖੇ, ਕੂਲਰ, ਏ.ਸੀ. ਦੀਆਂ ਦੁਕਾਨਾਂ ਅਤੇ ਇਨ੍ਹਾਂ ਦੀ ਰਿਪੇਅਰ ਦੀਆਂ ਦੁਕਾਨਾਂ ਨੂੰ ਵੀ ਛੋਟ ਹੋਵੇਗੀ ਅਤੇ ਇਹ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਗ੍ਰਾਹਕਾਂ ਨੂੰ ਡੀਲ ਕਰ ਸਕਣਗੇ ਅਤੇ 11 ਵਜੇ ਤੋਂ ਬਾਅਦ ਕੇਵਲ ਪਹਿਲਾਂ ਵਾਂਗ ਹੀ ਹੋਮ ਡਿਲਿਵਰੀ ਜਾਰੀ ਰੱਖ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਪਰਿਵਾਰਾਂ ਦਾ ਸਿਰਫ਼ ਇੱਕ ਮੈਂਬਰ ਹੀ ਜਰੂਰੀ ਵਸਤਾਂ ਖਰੀਦਣ ਲਈ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਘਰ ਤੋਂ ਬਾਹਰ ਪੈਦਲ ਮਾਸਕ ਪਾ ਕੇ ਅਤੇ ਸਮਾਜਿਕ ਦੂਰੀ ਬਣਾਉਂਦਿਆਂ ਜਾ ਸਕਦਾ ਹੈ ਪਰੰਤੂ ਜੇਕਰ ਕੋਈ ਵਿਅਕਤੀ ਵਹੀਕਲ ਲੈਕੇ ਸਮਾਨ ਲੈਣ ਜਾਂਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕਰਦਿਆਂ ਵਹੀਕਲ ਜਬਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 65 ਸਾਲ ਤੋਂ ਵਧ ਉਮਰ ਦੇ ਵਿਅਕਤੀਆਂ ਸਮੇਤ ਛੋਟੇ ਬੱਚਿਆਂ ਅਤੇ ਜਿਹੜੇ ਵਿਅਕਤੀ ਕਿਸੇ ਤਰ੍ਹਾਂ ਦੇ ਇਲਾਜ ਅਧੀਨ ਹੋਣ ਉਨ੍ਹਾਂ ਦਾ ਘਰ ਰਹਿਣਾ ਹੀ ਯਕੀਨੀ ਬਣਾਇਆ ਜਾਵੇ।
ਹਰ ਦੁਕਾਨਦਾਰ ਯਕੀਨੀ ਬਣਾਏਗਾ ਕਿ ਦੁਕਾਨ ਦੇ ਬਾਹਰ ਚਿੱਟੇ ਰੰਗ ਦੇ ਗੋਲੇ ਬਣਾਏ ਗਏ ਹੋਣ ਤਾਂ ਕਿ ਸਮਾਜਿਕ ਦੂਰੀ ਸਬੰਧੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਦੋ ਵਿਅਕਤੀਆਂ ਦਰਮਿਆਨ ਡੇਢ ਮੀਟਰ ਦਾ ਫਾਸਲਾ ਰੱਖਿਆ ਜਾਵੇ। ਦੁਕਾਨਾਂ 'ਚ ਕੰਮ ਕਰਦੇ ਵਿਅਕਤੀ ਮਾਸਕ, ਸੈਨੇਟਾਈਜ਼ਰ ਦਾ ਇਸਤਿਮਾਲ ਕਰਨਾ ਅਤੇ ਕੋਵਿਡ-19 ਨਿਯਮਾਂ ਦਾ ਪਾਲਣ ਵੀ ਕਰਨਗੇ।
*Bhupinder kapoor*
Star News 09

Comments

Popular posts from this blog

ਪਟਿਆਲਾ ਜਿਲ੍ਹਾ ਦੇ ਸਮੁਹ ਸ਼ਰਾਬ ਪੀਣ ਵਾਲਿਆਂ ਲਈ ਖੁਸ਼ ਖਬਰੀ

ਬੀਬੀ ਮਨਪ੍ਰੀਤ ਕੌਰ ਡੌਲੀ ਕਿਸਾਨਾਂ ਤੇ ਅੜਤੀਆ ਨੂੰ ਮਿਲਣ ਪਹੁੰਚੇ ਰਾਜਪੁਰਾ ਅਨਾਜ ਮੰਡੀ।

ਸਿਆਸੀ ਪਾਰਟੀਆਂ ਦੀ ਤਰ੍ਹਾਂ ਪੱਤਰਕਾਰ ਤਾਲਮੇਲ ਕਮੇਟੀ ਦੇ ਚੇਅਰਮੈਨ ਦੀ ਚੌਣ ਲਈ ਰਚਿਆ 'ਚੋਣ ਦੰਗਲ'