‘ਹਿੰਦੀ-ਚੀਨੀ ਭਾਈ ਭਾਈ’ ਦੇ ਨਾਅਰੇ ਨੂੰ ਖਤਮ ਕਰਨ ਦਾ ਸੱਦਾ
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ
ਕਿਹਾ ਭਾਰਤ ਸਰਕਾਰ ਜ਼ਿੰਮੇਵਾਰੀ ਤੈਅ ਕਰੇ, ਸਰਹੱਦ ’ਤੇ ਹਰ ਜਵਾਨ ਨੂੰ ਕਹੇ, ਜੇਕਰ ਉਹ ਸਾਡਾ ਇੱਕ ਮਾਰਨ ਤਾਂ ਉਨਾਂ ਦੇ ਤਿੰਨ ਮਾਰੋ
‘ਹਿੰਦੀ-ਚੀਨੀ ਭਾਈ ਭਾਈ’ ਦੀਆਂ ਸ਼ਬਦੀ ਪਹੇਲੀਆਂ ਬੰਦ ਕਰਨ ਦੀ ਮੰਗ ਕੀਤੀ- ਕਿਹਾ ਸਰਹੱਦ ’ਤੇ ਲੜਨ ਵਾਲਿਆਂ ਨੂੰ ਹਥਿਆਰ ਦਿੱਤੇ ਜਾਣ ਝੜਪਾਂ ਤੋਂ ਬਚਾਅ ਲਈ ਲਿਬਾਸ ਨਹੀਂ
ਪੰਜਾਬ, 19 ਜੂਨ- ਗਲਵਾਨ ਘਾਟੀ ਵਿੱਚ ਚੀਨੀਆਂ ਵੱਲੋਂ ਜਿਸ ਕਰੂਰਤਾ ਨਾਲ 20 ਭਾਰਤੀ ਫੌਜੀਆਂ ਨੂੰ ਕਤਲ ਕੀਤਾ ਗਿਆ ਉਸਨੂੰ ਦਰਦਨਾਕ ਅਤੇ ਵਹਿਸ਼ੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਿੰਸਕ ਝੜਪ ਵਿੱਚ ਕੀਮਤੀ ਜਾਨਾਂ ਜਾਣ ਲਈ ਜ਼ਿੰਮੇਵਾਰੀ ਤੈਅ ਹੋਣ ਦੀ ਮੰਗ ਕੀਤੀ ਅਤੇ ਕਿਹਾ ਕਿ ਸਾਰੀ ਕੌਮ ਆਪਣੇ ਨਾਗਰਿਕਾਂ ਉੱਪਰ ਹੋਏ ਇਸ ਘਿਨਾਉਣੇ ਹਮਲੇ ਲਈ ਕੇਂਦਰ ਸਰਕਾਰ ਪਾਸੋਂ ਢੁੱਕਵਾਂ ਜਵਾਬ ਦਿੱਤੇ ਜਾਣ ਦੀ ਉਮੀਦ ਕਰ ਰਹੀ ਹੈ।
‘‘ਸਰਹੱਦ ’ਤੇ ਸਾਡੇ ਸੈਨਿਕਾਂ ਨੂੰ ਸਪੱਸ਼ਟ ਰੂਪ ਵਿੱਚ ਕਿਹਾ ਜਾਵੇ ਕਿ ਜੇਕਰ ਉਹ ਸਾਡਾ ਇੱਕ ਮਾਰਦੇ ਹਨ ਤਾਂ ਤੁਸੀਂ ਉਨਾਂ ਦੇ ਤਿੰਨ ਮਾਰੋ, ‘‘ਭਾਵੁਕ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਬਤੌਰ ਰਾਜਨੀਤੀਵਾਨ ਇਹ ਸਭ ਨਹੀਂ ਕਹਿ ਰਹੇ ਬਲਕਿ ਉਸ ਵਿਅਕਤੀ ਵਜੋਂ ਕਹਿ ਰਹੇ ਹਨ ਜੋ ਫੌਜ ਦਾ ਹਿੱਸਾ ਰਿਹਾ ਹੈ ਅਤੇ ਹਾਲੇ ਤੱਕ ਇਸ ਸੰਸਥਾਨ ਨੂੰ ਪਿਆਰ ਕਰਦਾ ਹੈ। ਉਨਾਂ ਕਿਹਾ ਕਿ ਅਜਿਹੇ ਮਸਲਿਆਂ ਉੱਪਰ ਉਨਾਂ ਦਾ ਸਟੈਂਡ ਹਮੇਸ਼ਾ ਇਕ ਰਿਹਾ ਹੈ ਇਥੋਂ ਤੱਕ ਕਿ ਪੁਲਵਾਮਾਂ ਹਮਲੇ ਬਾਅਦ ਵੀ ਉਨਾਂ ਐਲਾਨ ਕੀਤਾ ਸੀ ਕਿ ਜੇਕਰ ਉਹ ਸਾਡਾ ਇੱਕ ਮਾਰਦੇ ਹਨ ਤਾਂ ਸਾਨੂੰ ਉਨਾਂ ਦੇ ਦੋ ਮਾਰਨੇ ਚਾਹੀਦੇ ਹਨ।
ਇਹ ਸਵਾਲ ਕਰਦਿਆਂ ਕਿ ਭਾਰਤੀ ਜਵਾਨਾਂ ’ਤੇ ਹੋਏ ਦਰਦਨਾਕ ਹਮਲੇ ਨੂੰ ਵੇਖਦਿਆਂ ਚੀਨੀਆਂ ’ਤੇ ਗੋਲੀ ਚਲਾਉਣ ਦੇ ਆਦੇਸ਼ ਕਿਉ ਨਹੀਂ ਦਿੱਤੇ ਗਏ, ਮੁੱਖ ਮੰਤਰੀ ਨੇ ਕਿਹਾ, ‘‘ਕੋਈ ਉਥੇ ਆਪਣੀ ਜ਼ਿੰਮੇਵਾਰੀ ਨਿਭਾਉਣ ‘ਚ ਅਸਫਲ ਰਿਹਾ ਹੈ ਅਤੇ ਸਾਨੂੰ ਇਹ ਲੱਭਣ ਦੀ ਜ਼ਰੂਰਤ ਹੈ ਕਿ ਉਹ ਕੌਣ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਯੂਨਿਟ ਪਾਸ ਹਥਿਆਰ ਸਨ, ਜਿਵੇਂ ਹੁਣ ਦਾਅਵਾ ਕੀਤਾ ਜਾ ਰਿਹਾ ਹੈ, ਦੁਜੇਲੇ ਕਮਾਂਡ ਕਰਨ ਵਾਲੇ ਨੂੰ ਉਸ ਪਲ ਫਾਇਰਿੰਗ ਦੇ ਹੁਕਮ ਦੇਣੇ ਚਾਹੀਦੇ ਸਨ ਜਦੋਂ ਕਮਾਂਡਿੰਗ ਅਫਸਰ ਚੀਨੀਆਂ ਦੀ ਧੋਖੇਬਾਜ਼ੀ ਦਾ ਸ਼ਿਕਾਰ ਹੋਇਆ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਕੌਮ ਜਾਨਣਾ ਚਾਹੁੰਦੀ ਹੈ ਕਿ ਕਿਉ ਸਾਡੇ ਵਿਅਕਤੀਆਂ ਵੱਲੋਂ ਮੁੜਵਾਂ ਹਮਲਾ ਨਹੀਂ ਕੀਤਾ ਗਿਆ ਜਿਸ ਲਈ ਉਨਾਂ ਨੂੰ ਟ੍ਰੇਨਿੰਗ ਮਿਲੀ ਹੈ ਅਤੇ ਜੇਕਰ ਉਨਾਂ ਪਾਸ ਹਥਿਆਰ ਸਨ ਤਾਂ ਕਿਉ ਗੋਲੀ ਨਹੀਂ ਚਲਾਈ ਗਈ। ਉਨਾਂ ਪੁੱਛਿਆ ਕਿ ਉਹ ਉਥੇ ਬੈਠੇ ਕੀ ਕਰ ਰਹੇ ਸਨ ਜਦੋਂ ਉਨਾਂ ਦੇ ਸਾਥੀਆਂ ਨੂੰ ਮਾਰਿਆ ਜਾ ਰਿਹਾ ਸੀ।
‘‘ਮੈਂ ਜਾਨਣਾ ਚਾਹੁੰਦਾ ਹਾਂ, ਹਰ ਫੌਜੀ ਜਾਨਣਾ ਚਾਹੁੰਦਾ ਹੈ ਅਤੇ ਹਰ ਭਾਰਤੀ ਜਾਨਣਾ ਚਾਹੁੰਦਾ ਹੈ ਕਿ ਕੀ ਵਾਪਰਿਆ, ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਉਹ ਇਸ ਸਮੁੱਚੀ ਘਟਨਾ ਬਾਰੇ ਸਖਤ ਡੂੰਘਾਈ ਨਾਲ ਮਹਿਸੂਸ ਕਰਦੇ ਹਨ ਅਤੇ ਇਸਨੇ ਇੰਟੈਲੀਜੈਂਸ ਦੇ ਬੁਰੀ ਤਰਾਂ ਫੇਲ ਹੋਣ ਨੂੰ ਵੀ ਉਜਾਗਰ ਕੀਤਾ ਹੈ। ਉਨਾਂ ਕਿਹਾ ਕਿ ਪਰਬਤਾਂ ’ਤੇ ਬੈਠੇ ਜਵਾਨ ਜਵਾਬ ਦੇ ਹੱਕਦਾਰ ਹਨ ਅਤੇ ਸਖਤ ਹੁੰਗਾਰੇ ਦੀ ਉਮੀਦ ਕਰਦੇ ਹਨ। ਉਨਾਂ ਸਖਤ ਪ੍ਰਤੀਕਿ੍ਰਆ ਪ੍ਰਗਟਾਉਦਿਆਂ ਇਸਨੂੰ ਹਰ ਭਾਰਤੀ ਦੀ ਬੇਇਜ਼ਤੀ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੇ ਜੋ ਕੁਝ ਹੋਇਆ ਉਹ ਕੋਈ ਮਜਾਕ ਨਹੀਂ ਸੀ ਅਤੇ ਚੀਨ ਨੂੰ ਇਹ ਸਖਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਨਾਂ ਦੇ ਧੋਖਿਆਂ ਨੂੰ ਅੱਗੇ ਹੋਰ ਬਰਦਾਸ਼ਤ ਨਹੀਂ ਕਰੇਗਾ। ਕੈਪਟਨ ਅਮਰਿੰਦਰ ਨੇ ਕਿਹਾ, ‘‘ਇਸ ਝੜਪ ਵਿਚ ਸਹੀਦ ਹੋਏ 20 ਫੌਜੀਆਂ ਵਿਚੋਂ ਹਰ ਇਕ ਮੇਰਾ ਬਹਾਦਰ ਸੈਨਿਕ ਸੀ ਅਤੇ ਇਸ ਬਾਰੇ ਮੈਂ ਬਹੁਤ ਮਹਿਸੂਸ ਕਰਦਾ ਹਾਂ।”
‘ਹਿੰਦੀ-ਚੀਨੀ ਭਾਈ ਭਾਈ’ ਦੇ ਨਾਅਰੇ ਨੂੰ ਖਤਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਇਸ ਮੁੱਦੇ ’ਤੇ ਗੁੰਝਲਦਾਰ ਨਹੀਂ ਹੋਣਾ ਚਾਹੀਦਾ। ਉਨਾਂ ਕਿਹਾ, “ਜੇਕਰ ਚੀਨ ਵਿਸ਼ਵ ਸ਼ਕਤੀ ਹੈ, ਤਾਂ ਫਿਰ ਅਸੀਂ ਵੀ ਹਾਂ।” ਉਨਾਂ ਕਿਹਾ ਕਿ “60 ਸਾਲਾਂ ਦੀ ਕੂਟਨੀਤੀ ਕੰਮ ਨਹੀਂ ਕਰ ਸਕੀ ਅਤੇ ਹੁਣ ਉਨਾਂ ਨੂੰ ਇਹ ਦੱਸਣ ਦਾ ਸਮਾਂ ਆ ਗਿਆ ਹੈ ਕਿ ਹੁਣ ਬਹੁਤ ਹੋ ਗਿਆ।”
ਇਸ ਗੱਲ ’ਤੇ ਜੋਰ ਦਿੰਦਿਆਂ ਕਿ ਭਾਰਤੀ ਫੌਜ ਇਕ ਉੱਚ ਪੇਸ਼ੇਵਰ ਫੋਰਸ ਹੈ ਅਤੇ ਕਿਸੇ ਵੀ ਦੁਸ਼ਮਣ ਦਾ ਮੁਕਾਬਲਾ ਕਰਨ ਵਿਚ ਪੂਰੀ ਤਰਾਂ ਸਮਰੱਥ ਹੈ, ਮੁੱਖ ਮੰਤਰੀ ਨੇ ਕਿਹਾ ਕਿ ਚੀਨ ਜਾਣਦਾ ਹੈ ਕਿ ਅਸੀਂ ਉਨਾਂ ਨੂੰ ਟੱਕਰ ਦੇਣ ਦੇ ਸਮਰੱਥ ਹਾਂ। ਉਨਾਂ ਟਿੱਪਣੀ ਕੀਤੀ ਕਿ ਚੀਨੀ ਲੋਕਾਂ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਅਤੇੇ ਕਿਹਾ ਕਿ 1962 ਤੋਂ ਕਈ ਭਾਰਤੀ ਖੇਤਰ ਉਨਾਂ ਦੇ ਕਬਜ਼ੇ ਵਿਚ ਹਨ ਅਤੇ ਉਹ ਸਪੱਸ਼ਟ ਤੌਰ ’ਤੇ ਹੁਣ ਹੋਰ ਹਿੱਸੇ ’ਤੇ ਕਾਬਜ ਹੋਣ ਦੀ ਕਸ਼ਿਸ਼ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ’ਤੇ ਸਿਪਾਹੀਆਂ ਦੀ ਹੋਈ ਹਿੰਸਕ ਝੜਪ ਦਾ ਸਖਤ ਨੋਟਿਸ ਲਿਆ। ਉਨਾਂ ਜੋਰ ਦੇ ਕੇ ਕਿਹਾ ਕਿ ਭਾਰਤੀ ਫੌਜ ਹਥਿਆਰਾਂ, ਪੱਥਰਾਂ ਜਾਂ ਕਿੱਲ ਜੜੀਆਂ ਰਾਡਾਂ ਅਤੇ ਲਾਠੀਆਂ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ। ਉਨਾਂ ਜੋਰ ਦੇ ਕੇ ਕਿਹਾ ਕਿ ਜੇ ਭਾਰਤ ਸਰਕਾਰ ਚੀਨੀਆਂ ਨਾਲ ਘਸੁੰਨ ਮੁੱਕੀਆਂ ਜਾਂ ਲਾਠੀਆਂ ਵਾਲੀ ਲੜਾਈ ਲੜਨਾ ਚਾਹੁੰਦੀ ਹੈ ਤਾਂ ਉਸ ਨੂੰ ਆਰ.ਐਸ.ਐਸ. ਕਾਡਰ ਨੂੰ ਲੜਾਈ ਦੇ ਮੈਦਾਨ ਵਿਚ ਭੇਜਣਾ ਚਾਹੀਦਾ ਹੈ। ਸਾਡੇ ਜਵਾਨਾਂ ਨੂੰ ਹਥਿਆਰਾਂ ਦੀ ਲੋੜ ਹੈ ਅਤੇ ਉਨਾਂ ਨੂੰ ਸਪੱਸ਼ਟ ਆਦੇਸ਼ ਹੋਣੇ ਚਾਹੀਦੇ ਹਨ ਕਿ ਉਹ ਆਪਣੇ ਆਪ ਨੂੰ ਬਚਾਉਣ ਅਤੇ ਕਿਸੇ ਵੀ ਕੀਮਤ ’ਤੇ ਦੇਸ ਦੀ ਰੱਖਿਆ ਕਰਨ ਲਈ ਇਨਾਂ ਹਥਿਆਰਾਂ ਦੀ ਵਰਤੋਂ ਕਰਨ ਲਈ ਤਿਆਰ ਰਹਿਣ।
Star News 09
Youtube and web channel
8360004110
Bhupinder Kapoor
Comments
Post a Comment