ਭਾਜਪਾ ਹਮੇਸ਼ਾਂ ਤੋਂ ਹੀ ਸਿੱਖ ਹਿਤੈਸ਼ੀ ਰਹੀ ਹੈ-ਐਡਵੋਕੇਟ ਕ੍ਰਿਸ਼ਨ ਸਿੰਘ
ਭਾਜਪਾ ਹਮੇਸ਼ਾਂ ਤੋਂ ਹੀ ਸਿੱਖ ਹਿਤੈਸ਼ੀ ਰਹੀ ਹੈ-ਐਡਵੋਕੇਟ ਕ੍ਰਿਸ਼ਨ ਸਿੰਘ
ਰਾਜਪੁਰਾ(ਭੁਪਿੰਦਰ ਕਪੂਰ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਸਾਬਕਾ ਕਾਰਜਕਾਰਨੀ ਮੈਂਬਰ ਐਡਵੋਕੇਟ ਕਿਸ਼ਨ ਸਿੰਘ ਨੇ ਪ੍ਰੈਸ ਦੇ ਨਾਮ ਜਾਰੀ ਇੱਕ ਬਿਆਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਦਾ ਪੰਜਾਬ ਭਾਜਪਾ ਦੀ ਇਹ ਮੰਗ ਮਨ ਕੇ ਦਿੱਲੀ ਕਟੜਾ ਨੈਸ਼ਨਲ ਹਾਈਵੇ ਨੂੰ ਬਦਲ ਕੇ ਦਿੱਲੀ ਅਮ੍ਰਿਤਸਰ ਕਟੜਾ ਕਰਕੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਹਨਾਂ ਕਿਹਾ ਕਿ ਇਸੇ ਹੀ ਤਰਾਂ ਅਮ੍ਰਿਤਸਰ ਤੋਂ ਨਕੋਦਰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ ਹਾਈਵੇ ਜੋਡ਼ ਕੇ ਪੰਜਾਬੀਆਂ ਦਾ ਅਤੇ ਖਾਸ ਤੌਰ ਤੇ ਸਿੱਖਾਂ ਦਾ ਦਿਲ ਜਿੱਤ ਲਿਆ ਹੈ ਕਿਉਂ ਕਿ ਇਸ ਨਾਲ ਸ੍ਰੀ ਕਰਤਾਰ ਪੁਰ ਸਾਹਿਬ ਦਾ ਲਾਗਾ ਵੀ ਜੁੜ ਜਾਵੇਗਾ। ਇਹ ਸਾਰੇ ਸ਼ਹਿਰ ਸਿੱਖ ਗੁਰੂਆਂ ਨਾਲ ਜੁੜੇ ਹੋਏ ਹਨ। ਉਹਨਾਂ ਕਿਹਾ ਕਿ ਭਾਜਪਾ ਸਦੈਵ ਤੋਂ ਹੀ ਸਿੱਖ ਹਿਤੈਸ਼ੀ ਰਹੀ ਹੈ ਅਤੇ ਬੀਤੇ ਸਮੇਂ ਦੌਰਾਨ ਸਿੱਖ ਭਾਈਚਾਰੇ ਦੀਆਂ ਕਾਫੀ ਮੰਗਾਂ ਮਨੀਆ ਗਈਆਂ ਹਨ।
Comments
Post a Comment