ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ
Star News 09/Bhupinder Kapoor/July-09-2021 ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ ਸੁਖਬੀਰ ਸਿੰਘ ਬਾਦਲ ਵੱਲੋਂ ਐਨ ਕੇ ਸ਼ਰਮਾ ਨੇ ਕੀਤਾ ਐਲਾਨ ਬਨੂੜ/ਰਾਜਪੁਰਾ, 9 ਜੁਲਾਈ :(ਭੁਪਿੰਦਰ ਕਪੂਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ ਨੁੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਐਲਾਨਿਆ ਹੈ। ਇਹ ਐਲਾਨ ਅੱਜ ਬਨੂੜ ਵਿਖੇ ਹੋਈ ਅਕਾਲੀ ਦਲ ਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਬਾਦਲ ਵੱਲੋਂ ਪਾਰਟੀ ਦੇ ਖ਼ਜ਼ਾਨਚੀ ਤੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ ਕੀਤਾ। ਉਹਨਾਂ ਕਿਹਾ ਕਿ ਹੁਣ ਉਹ ਇਸ ਹਲਕੇ ਦੀ ਸੇਵਾ ਕਰਦੇ ਆ ਰਹੇ ਸਨ ਤੇ ਹੁਣ ਪਾਰਟੀ ਪ੍ਰਧਾਨ ਨੇ ਇਹ ਜ਼ਿੰਮੇਵਾਰ ਸਰਦਾਰ ਚਰਨਜੀਤ ਸਿੰਘ ਬਰਾੜ ਨੂੰ ਸੌਂਪੀ ਹੈ। ਉਹਨਾਂ ਨੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਦਾਰ ਚਰਨਜੀਤ ਬਰਾੜ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਉਣ। ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਰਾਜਪੁਰਾ ਹਲਕੇ ਦੇ ਕਾਂਗਰਸੀ ਵਿਧਾਇਕ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜੋ ਮਾੜਾ ਹਾਲ ਕੀਤਾ ਹੈ, ਉਸ ਤੋਂ ਅੱਜ ਸਮੁੱਚੇ ਰਾਜਪੁਰਾ ਦੇ ਲੋਕ ਦੁਖੀ ਹਨ। ਉਹਨਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਭ ਤੋਂ ਵਧੀਆ ਬ...

Comments
Post a Comment