ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
Star News 09 Web Channel Bhupinder kapoor ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ -ਕੈਪਟਨ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ-ਭਾਰਤ ਭੂਸ਼ਨ ਆਸ਼ੂ -ਕੋਵਿਡ ਦੇ ਬਾਵਜੂਦ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਕਰਵਾਈ ਜਾਵੇਗੀ-ਆਸ਼ੂ -ਪੰਜਾਬ ਦੇ 4035 ਖਰੀਦ ਕੇਂਦਰਾਂ 'ਚ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਤਿਆਰੀ -ਇਸ ਮਹੀਨੇ 30 ਲੱਖ ਮੀਟ੍ਰਿਕ ਟਨ ਅਨਾਜ ਬਾਹਰਲੇ ਸੂਬਿਆਂ ਨੂੰ 1000 ਸਪੈਸ਼ਲਾਂ ਰਾਹੀਂ ਭੇਜਿਆ ਰਾਜਪੁਰਾ, 27 ਸਤੰਬਰ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਆਨਾਜ਼ ਮੰਡੀ ਤੋਂ ਕਰਵਾਈ। ਇਸ ਮੌਕੇ ਸ੍ਰੀ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁੱ...