ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ ਉਹ ਸਾਡੇ ਕਿਸਾਨ ਭਰਾਵਾਂ ਦੇ ਹੱਕ ਵਿੱਚ ਨਹੀਂ- ਤੂਰ
ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ ਉਹ ਸਾਡੇ ਕਿਸਾਨ ਭਰਾਵਾਂ ਦੇ ਹੱਕ ਵਿੱਚ ਨਹੀਂ- ਤੂਰ
ਰਾਜਪੁਰਾ 18 ਸਤੰਬਰ (ਭੁਪਿੰਦਰ ਕਪੂਰ)
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਲ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪਟਿਆਲਾ ਦੇ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਸੀਨੀਅਰ ਮੀਤ ਪ੍ਰਧਾਨ ਮਨਿੰਦਰ ਸਿੰਘ ਤੂਰ ਦੀ ਅਗਵਾਈ ਵਿੱਚ ਇੱਕ ਵੱਡਾ ਕਾਫ਼ਲਾ ਦਿੱਲੀ ਸੰਸਦ ਦੇ ਘਿਰਾਓ ਲਈ ਰਵਾਨਾ ਹੋਇਆ ਸੀ।ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪਟਿਆਲਾ ਮਨਿੰਦਰ ਸਿੰਘ ਤੂਰ ਨੇ ਦੱਸਿਆ ਕਿ ਬੀਤੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੰਸਦ ਵੱਲ ਕੂਚ ਕਰਨ ਲਈ ਗੱਡੀਆਂ ਦਾ ਵੱਡਾ ਕਾਫਲਾ ਰਾਜਪੁਰਾ ਤੋਂ ਰਵਾਨਾ ਹੋਇਆ ਸੀ।ਉਨ੍ਹਾਂ ਦੱਸਿਆ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ ਉਹ ਸਾਡੇ ਕਿਸਾਨ ਭਰਾਵਾਂ ਦੇ ਹੱਕ ਵਿੱਚ ਨਹੀਂ ਹਨ ਸਾਡੇ ਕਿਸਾਨ ਕਿਸਾਨ ਭਰਾ ਲੰਮੇ ਸਮੇਂ ਤੋਂ ਸਿੰਘੁੂ ਬਾਰਡਰ ਤੇ ਬੈਠੇ ਹਨ,ਪ੍ਰੰਤੂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਮੌਕੇ ਤੇ ਉਨ੍ਹਾਂ ਨੇ ਯੂਥ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਪੰਜਾਬ ਦੇ ਨੌਜਵਾਨੀ ਨੂੰ ਨਸ਼ਿਆਂ ਵੱਲ ਨਾ ਜਾਣ ਬਲਕਿ ਚੰਗੇ ਰਸਤੇ ਵੱਲ ਜਾਣ।ਇਸ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਭਰਾਵਾਂ ਦਾ ਸਾਥ ਦੇਣ ਅਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਉੱਤੇ ਮਜਬੂਰ ਕੀਤਾ ਜਾਵੇ।ਇਸ ਮੌਕੇ ਤੇ ਅਬਰਿੰਦਰ ਸਿੰਘ ਕੰਗ(ਮੁੱਖ ਸੇਵਾਦਾਰ ਸਿੰਘ ਸਭਾ ਗੁ. ਰਾਜਪੁਰਾ),ਬਿਕਰਮ ਸਿੰਘ ਕੰਡੇ ਵਾਲਾ (ਐਮ.ਸੀ.)ਕਿਰਪਾਲ ਸਿੰਘ ਭੰਗੂ (ਸੀਨੀਅਰ ਅਕਾਲੀ ਆਗੂ)ਕਰਮ ਸਿੰਘ ਤੂਰ ਸਪੈਦਪੋਸ਼ (ਸਾਬਕਾ ਸਰਪੰਚ)ਸਤਵਿੰਦਰ ਸਿੰਘ (ਸਰਪੰਚ) ਜੋਗਿੰਦਰ ਸਿੰਘ ਮਠਾੜੂ, ਕੰਵਲਜੀਤ ਸਿੰਘ ਸ਼ੌਕੀ , ਅਰੁਣਵਰ ਸਿੰਘ ਤੂਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜਰ ਰਹੇ।
Comments
Post a Comment